dr t virli

dr t virli

Saturday 27 April 2013

ਮਈ ਦਿਵਸ ਦੇ ਸ਼ਹੀਦਾਂ ਦੀ ਯਾਦ 'ਚ ਵਰਤਮਾਨ ਦੇ ਰੂ ਬ ਰੂ

                                                                                             ਡਾ. ਤੇਜਿੰਦਰ ਵਿਰਲੀ 9464797400
ਅਮਰੀਕਾ ਦੇ ਸ਼ਹਿਰ ਸ਼ਿਕਾਗੋ ਅੰਦਰ 1886 ਵਿਚ ਵਾਪਰੇ ਉਸ ਖੂਨੀ ਸਾਕੇ ਨਾਲ ਜੁੜੇ ਹੋਏ ਸ਼ਾਨਾਂਮੱਤੇ ਇਤਿਹਾਸ ਦਾ ਨਾਮ ਹੈ ਮਈ ਦਿਵਸ। ਜਦੋਂ ਮਜਦੂਰਾਂ ਕੰਮ ਦੀ ਦਿਹਾੜੀ ਦੇ ਘੰਟੇ ਨਿਰਧਾਰਤ ਕਰਨ ਤੇ ਹੋਰ ਨਿੱਕੀਆਂ ਨਿੱਕੀਆਂ ਮੰਗਾਂ ਲਈ ਪੁਰਅਮਨ ਮੁਜ਼ਾਹਰਾ ਕਰ ਰਹੇ ਸਨ ਤਾਂ ਮੁਜ਼ਾਹਰਾ ਕਾਰੀਆਂ ਉੱਪਰ ਮਿੱਲ ਮਾਲਕਾਂ ਦੀ ਰਖੇਲ ਪੁਲਸ ਦੀਆਂ ਗੋਲੀਆਂ ਦਾ ਮੀਂਹ ਵਰ•ਾਇਆ ਗਿਆ ਸੀ। ਜਿਸ ਵਿਚ ਅਨੇਕਾਂ ਮਜ਼ਦੂਰਾਂ ਸ਼ਹੀਦ ਹੋ ਗਏ। ਗੱਲ ਇੱਥੇ ਹੀ ਖਤਮ ਨਹੀਂ ਹੋਈ ਮਜ਼ਦੂਰ ਆਗੂਆਂ ਉਪਰ ਝੂਠੇ ਕੇਸ ਬਣਾਕੇ ਇਸ ਅੰਦੋਲਨ ਦੇ ਚਾਰ  ਆਗੂ ਫਾਂਸੀ ਚਾੜ• ਦਿੱਤੇ ਗਏੇ। ਇਹ ਉਹ ਇਤਿਹਾਸਕ ਦਿਨ ਸੀ ਜਦੋਂ ਸ਼ਿਕਾਗੋ ਦੀ ਧਰਤੀ ਉਤੇ ਡੁੱਲ•ੇ ਖ਼ੂਨ ਸਦਕਾ ਮਜ਼ਦੂਰ ਜਮਾਤ ਦੀ ਅਗਵਾਈ ਕਰ ਰਿਹਾ ਚਿੱਟਾ ਝੰਡਾ ਸਦਾ ਸਦਾ ਲਈ ਸੂਹਾ ਹੋ ਗਿਆ। 

ਇਹ ਹੀ ਇਕੋ ਇਕ ਅਜਿਹਾ ਦਿਨ ਹੈ ਜੋ ਦੇਸ਼ਾਂ ਅਤੇ ਮਹਾਂਦੀਪਾਂ ਦੇ ਹੱਦਾਂ ਬੰਨ•ੇ ਟੱਪ ਕੇ ਸੰਸਾਰ ਦੇ ਹਰ ਕੋਨੇ ਵਿਚ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਜਿੱਥੇ ਉਨ•ਾਂ ਸ਼ਹੀਦਾਂ ਦੀ ਯਾਦ ਨੂੰ ਤਾਜਾ ਕਰਦਾ ਹੈ, ਉੱਥੇ ਸੰਘਰਸ਼ ਕਰਦੀਆਂ ਧਿਰਾਂ ਨੂੰ ਹੁਲਾਰਾ ਵੀ ਦਿੰਦਾ ਹੈ। ਭਾਰਤ ਅੰਦਰ ਮਜ਼ਦੂਰ ਜਮਾਤ ਇਸ ਦਿਨ ਨੂੰ ਬਰਤਾਨਵੀਂ ਹਾਕਮਾਂ ਦੇ ਸ਼ਾਸਨਕਾਲ ਤੋਂ ਲੈ ਕੇ ਅੱਜ ਤੱਕ ਵੱਖ ਵੱਖ ਤਰੀਕਿਆਂ ਨਾਲ ਮਨਾਇਆ ਜਾਂਦਾ ਰਿਹਾ ਹੈ। ਜੇ ਇਤਿਹਾਸ ਦੇ ਝਰੋਖੇ ਉਤੇ ਝਾਤ ਮਾਰੀਏ ਤਾਂ ਪਤਾ ਲਗਦਾ ਹੈ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਤੇ ਉਨ•ਾਂ ਦੇ ਸਾਥੀਆਂ ਨੇ ਜੇਲ• ਦੇ ਅੰਦਰ ਖਚਾਖਚ ਭਰੀ ਅਦਾਲਤ ਵਿਚ ਲਾਲ ਝੰਡਾ ਲਹਿਰਾਅ ਕੇ ਇਨਕਲਾਬ ਜਿੰਦਾਬਾਦ ਦੇ ਅਮਰ ਨਾਹਰੇ ਨਾਲ ਇਹ ਮਹਾਨ ਦਿਨ ਮਨਾਇਆ ਸੀ ਤੇ ਆਪਣੇ ਸ਼ਾਨਾਮੱਤੇ ਕਿਰਤੀ ਲਹਿਰ ਦੇ ਇਤਿਹਾਸ ਨੂੰ ਬਰਕਰਾਰ ਰੱਖਣ ਦੀ ਕਸਮ ਖੰਾਦੀ ਸੀ। ਜਿਸ ਨੂੰ ਦੇਖ ਕੇ ਬਰਤਾਨਵੀ ਹਾਕਮ ਦੰਗ ਰਹਿ ਗਿਆ ਸੀ ਤੇ ਜਿਸ ਦੇ ਬਦਲੇ ਵਿਚ ਭਗਤ ਸਿੰਘ ਤੇ ਸਾਥੀਆਂ ਨੂੰ ਜੱਜ ਦੇ ਸਾਹਮਣੇ ਕੁੱਟਿਆ ਗਿਆ ਸੀ। ਜਿਸ ਮੰਦ ਭਾਗੀ ਘਟਨਾ ਉਪਰ ਜੱਜ ਨੇ ਕੁੱਟਣ ਵਾਲਿਆ 'ਤੇ ਇਤਰਾਜ ਜਾਹਰ ਵੀ ਕੀਤਾ ਸੀ। ਭਾਰਤ ਦੀ ਕਿਰਤੀ ਲਹਿਰ ਕਦੇ ਵੀ ਸੰਸਾਰ ਦੇ ਇਸ ਮਹਾਨ ਦਿਵਸ ਨੂੰ ਮਨਾਉਣ ਤੋਂ ਪਿੱਛੇ ਨਹੀਂ ਰਹੀ।
ਮਈ ਦਿਵਸ ਦੀਆਂ ਇਨਕਲਾਬੀ ਪਰੰਪਰਾਵਾਂ ਨੂੰ ਕਾਇਮ ਰੱਖਦਿਆਂ ਹੋਇਆਂ ਰੂਸ ਅੰਦਰ ਮਜ਼ਦੂਰ ਜਮਾਤ ਦੀ ਅਗਵਾਈ ਵਿਚ 1917 ਵਿਚ ਮਹਾਨ ਅਕਤੂਬਰ ਇਨਕਲਾਬ ਕਾਮਯਾਬ ਹੋਇਆ। ਮਨੁੱਖੀ ਇਤਿਹਾਸ ਦੀ ਇਸ ਮਹਾਨ ਤਬਦੀਲੀ ਰਾਹੀਂ ਮਾਰਕਸਵਾਦ-ਲੈਨਿਨਵਾਦ ਦੀ ਵਿਚਾਰਧਾਰਾ ਨੂੰ ਪ੍ਰਣਾਈ ਹੋਈ ਮਜ਼ਦੂਰ ਜਮਾਤ ਨੇ ਧਰਤੀ ਉਤੇ ਇਕ ਅਜਿਹੀ ਵਿਵਸਥਾ ਦੀ ਕਾਇਮੀ ਕੀਤੀ ਜਿੱਥੇ ਅਮੀਰੀ-ਗਰੀਬੀ ਦੇ ਫਰਕ ਨੂੰ ਮਿਟਾ ਦਿੱਤਾ ਗਿਆ। ਜੇਕਰ 70 ਸਾਲਾਂ ਬਾਅਦ ਸੋਵੀਅਤ ਯੂਨੀਅਨ ਤੇ ਪੂਰਬੀ ਯੂਰਪ ਦੇ ਦੇਸ਼ਾਂ ਅੰਦਰ ਸਮਾਜਵਾਦੀ ਢਾਂਚਾਖੇਰੂੰ ਖੇਰੂੰ ਹੋ ਗਿਆ ਤਾਂ ਇਸ ਦਾ ਇਕ ਕਾਰਨ ਮਈ ਦਿਵਸ ਦੀਆਂ ਇਨਕਲਾਬੀ ਰਵਾਇਤਾਂ ਨੂੰ ਬੇਦਾਵਾ ਦੇਣਾ ਵੀ ਹੈ। 
ਜਿਸ ਸਾਮਰਾਜ ਨੂੰ ਆਪਣੀ ਧਰਤੀ ਤੋਂ ਦਫਾ ਕਰਨ ਲਈ ਲੱਖਾਂ ਲੋਕਾਂ ਨੇ ਕੁਰਬਾਨੀਆਂ ਕਰਕੇ ਆਜ਼ਾਦੀ ਹਾਸਲ ਕੀਤੀ, ਅੱਜ ਉਸੇ ਸਾਮਰਾਜ ਨੂੰ ਸਾਡੇ ਹਾਕਮਾਂ ਆਪਣਾ ਅਦਰਸ਼ ਮੰਨੀ ਬੈਠੇ ਹਨ  ਜਿਸ ਦੇ ਸਿੱਟੇ ਵਜੋਂ ਅੱਜ ਨਵੀਂ ਕਿਸਮ ਦੀ ਗੁਲਾਮੀ ਦੇ ਬੱਦਲ ਮੰਡਲਾਉਣ ਲੱਗ ਪਏ ਹਨ। ਵਿਸ਼ਵੀਕਰਨ ਦੇ ਉਦਾਰਵਾਦੀ ਦੌਰ ਵਿਚ ਮਜ਼ਦੂਰ ਜਮਾਤ ਦੀਆਂ ਕਠਨਾਈਆਂ ਵੱਧਦੀਆਂ ਹੀ ਜਾ ਰਹੀਆਂ ਹਨ। ਦੇਸ਼ ਦੀ ਸਮੁੱਚੀ ਵੱਸੋਂ ਦਾ 80 ਫੀਸਦੀ ਹਿੱਸਾ ਵਿੱਦਿਆ, ਸਿਹਤ ਸਹੂਲਤਾਂ, ਰਹਿਣ ਯੋਗ ਆਵਾਸ, ਪੀਣ ਯੋਗ ਪਾਣੀ ਆਦਿ ਤੋਂ ਵੀ ਮਹਿਰੂਮ ਹੁੰਦਾ ਜਾ ਰਿਹਾ ਹੈ। ਬੇਰੁਜ਼ਗਾਰਾਂ ਦੀ ਗਿਣਤੀ 20 ਕਰੋੜ ਤੋਂ ਉਪਰ ਪੁੱਜ ਗਈ ਹੈ । ਦੇਸ਼ ਦੀ ਮਜਦੂਰ ਸ਼ਕਤੀ ਨੂੰ ਅੱਜ ਜਾਤਾਂ ਘਰਣਾਂ ਤੇ ਨਸਲਾਂ ਦੇ ਨਾਮ ਉਪਰ ਵੰਡਿਆ ਜਾ ਰਿਹਾ ਹੈ। ਇਨ•ਾਂ ਸਾਰੀਆਂ ਉਪਰੋਕਤ ਬਿਮਾਰੀਆਂ ਦਾ ਇਲਾਜ ਲੱਭਣ ਵਾਸਤੇ ਮਜ਼ਦੂਰ ਜਮਾਤ ਲਈ ਮਈ ਦਿਵਸ ਇਕ ਢੁਕਵਾਂ ਮੌਕਾ ਹੈ ਕਿ ਮਜਦੂਰ ਆਪਣੇ ਅਹਿਦ ਨੂੰ ਦੁਹਰਾਵੇ ਤੇ ਸੰਘਰਸ਼ਾਂ ਉਪਰ ਟੇਕ ਰੱਖੇ। ਇਸ ਦਾ ਫੈਸਲਾ ਮਜ਼ਦੂਰ ਜਮਾਤ ਨੇ ਕਰਨਾ ਹੈ ਕਿ ਉਸਨੇ ਮੌਜੂਦਾ ਪ੍ਰਬੰਧ ਦੇ ਵਿਰੋਧ ਵਿਚ ਸਮੁੱਚੀਆਂ ਪੀੜਤ ਜਮਾਤਾਂ ਨੂੰ ਇਕਮੁਠ ਕਰਕੇ ਸੰਘਰਸ਼ਾਂ ਦੇ ਮੈਦਾਨ ਵਿਚ ਕਿਵੇਂ ਉਤਰਨਾ ਹੈ? 
ਮੁਲਾਜ਼ਮ ਵਰਗ, ਜੋ ਮਜ਼ਦੂਰ ਜਮਾਤ ਦਾ ਹੀ ਇਕ ਅੰਗ ਹੈ, ਆਪਣੀਆਂ ਆਰਥਕ ਤੇ ਜਮਹੂਰੀ ਮੰਗਾਂ ਦੀ ਪ੍ਰਾਪਤੀ ਲਈ ਕਾਫੀ ਸੰਘਰਸ਼ਸ਼ੀਲ ਰਹਿੰਦਾ ਹੈ। ਇਸਦੇ ਸਿੱਟੇ ਵਜੋਂ ਦੇਸ਼ ਪੱਧਰ ਉਤੇ ਮੁਲਾਜ਼ਮ ਲਹਿਰ ਇਕ ਠੋਸ ਸ਼ਕਤੀ ਦੇ ਤੌਰ 'ਤੇ ਉਭਰੀ ਹੈ। ਪ੍ਰੰਤੂ ਲੋੜ ਟਰੇਡ ਯੁਨੀਅਨ ਦੀ ਲੜ•ਾਈ ਨੂੰ ਸਮਾਜਕ ਲੜਾਈ ਬਣਾਉਣ ਦੀ ਹੈ। ਜ਼ਰੂਰਤ ਇਮਾਨਦਾਰੀ ਤੇ ਤਨਦੇਹੀ ਨਾਲ ਜਨਤਕ ਘੋਲ ਵਿਕਸਤ ਕਰਨ ਦੀ ਹੈ।  
ਇਸ ਤਰ•ਾਂ, ਮਈ ਦਿਵਸ ਨੂੰ ਮਨਾਉਂਦਿਆਂ ਹੋਇਆਂ ਜੇਕਰ ਮਜ਼ਦੂਰ ਜਮਾਤ ਸ਼ਿਕਾਗੋ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਂਟ ਕਰਨਾ ਚਾਹੁੰਦੀ ਹੈ, ਤਦ ਇਸਨੂੰ ਮਈ ਦਿਵਸ ਦੀਆਂ ਇਨਕਲਾਬੀ ਰਵਾਇਤਾਂ ਉਤੇ ਪਹਿਰਾ ਦੇਣ ਅਤੇ ਸਮਾਜਕ ਤਬਦੀਲੀ ਲਈ ਉਸਾਰੀ ਜਾ ਰਹੀ ਜੁਗ ਪਲਟਾਊ ਲਹਿਰ ਦੇ ਆਗੂ ਬਣਨ ਦੇ ਯੋਗ ਹੋਣ ਲਈ ਯਤਨਸ਼ੀਲ ਹੋਣਾ ਪਵੇਗਾ। ਇਸਤੋਂ ਬਿਨਾਂ ਸਮਾਜਵਾਦ ਦੀ ਸਥਾਪਨਾ ਦਾ ਸੁਪਨਾ ਵੀ ਨਹੀਂ ਲਿਆ ਜਾ ਸਕਦਾ।
 ਉਦਾਰੀਕਰਨ, ਸੰਸਾਰੀਕਰਨ ਤੇ ਨਿੱਜੀਕਰਨ ਦੇ ਨਾਂਅ ਹੇਠ ਇਹਨਾਂ ਨੂੰ ਸ਼੍ਰੀ ਮਨਮੋਹਨ ਸਿੰਘ ਦੀ ਅਗਵਾਈ ਹੇਠ 1991 ਤੋਂ ਪੂਰੀ ਤਰ•ਾਂ ਲਾਗੂ ਕੀਤਾ ਗਿਆ ਸੀ। ਇਹਨਾਂ ਦਾ ਲੋਕਾਂ ਦੀਆਂ ਜੀਵਨ ਹਾਲਤਾਂ ਉਪਰ ਬਹੁਪਰਤੀ ਅਸਰ ਪੈ ਰਿਹਾ ਹੈ। ਇਹਨਾਂ ਨੇ ਕਿਰਤੀ ਲੋਕਾਂ ਦੀਆਂ ਕੇਵਲ ਆਰਥਕ ਤੇ ਸਮਾਜਕ ਮੁਸ਼ਕਲਾਂ ਹੀ ਨਹੀਂ ਵਧਾਈਆਂ ਬਲਕਿ ਰਾਜਨੀਤਕ ਖੇਤਰ ਵਿਚ ਲੋਕਤਾਂਤਰਿਕ ਕਦਰਾਂ ਕੀਮਤਾਂ ਤੇ ਸੰਸਥਾਵਾਂ ਨੂੰ ਵੀ ਭਾਰੀ ਢਾਅ ਲਾਈ ਹੈ ਅਤੇ ਦੇਸ਼ ਅੰਦਰ ਸਭਿਆਚਾਰਕ ਨਿਘਾਰ ਨੂੰ ਵੀ ਚੋਖੀ ਤੇਜ਼ੀ ਪ੍ਰਦਾਨ ਕੀਤੀ ਹੋਈ ਹੈ। ਇਸ ਨਾਲ ਲੋਕਾਂ ਅੰਦਰ ਨਿਰਾਸ਼ਾ ਤੇ ਰੋਹ ਦੀਆਂ ਭਾਵਨਾਵਾਂ ਵਧੀਆਂ ਸਪੱਸ਼ਟ ਦਿਖਾਈ ਦੇ ਰਹੀਆਂ ਹਨ। 
ਇਹਨਾਂ ਨੀਤੀਆਂ ਅਧੀਨ ਹੀ ਸਾਡੇ ਦੇਸ਼ ਦੀ ਸਰਕਾਰ ਸਮਾਜਿਕ ਭਲਾਈ ਪ੍ਰਤੀ ਆਪਣੀਆਂ ਸਮੁੱਚੀਆਂ ਜਿੰੰਮੇਵਾਰੀਆਂ ਤੋਂ ਵੱਡੀ ਹੱਦ ਤੱਕ ਭਗੌੜੀ ਹੋ ਗਈ ਹੈ ।
ਭਾਰਤ ਦੇ ਹੀ ਨਹੀਂ ਬਲਕਿ ਸਮੁੱਚੇ ਸੰਸਾਰ ਦੇ ਕਿਰਤੀ ਲੋਕਾਂ ਦੀਆਂ ਬਹੁਤ ਸਾਰੀਆਂ ਮੁਸੀਬਤਾਂ ਲਈ ਅੱਜ ਉਦਾਰੀਕਰਨ, ਸੰਸਾਰੀਕਰਨ ਤੇ ਨਿੱਜੀਕਰਨ ਦੀਆਂ ਨੀਤੀਆਂ ਸਿੱਧੇ ਤੌਰ 'ਤੇ ਜ਼ੁੱਮੇਵਾਰ ਹਨ। ਇਹਨਾਂ ਨੀਤੀਆਂ ਕਾਰਨ ਹੀ :-
d  ਆਰਥਕਤਾ ਦੇ ਸਮੁੱਚੇ ਖੇਤਰ ਨੂੰ ਮੰਡੀ ਦੀਆਂ ਬੇਲਗਾਮ ਤੇ ਬੇਤਰਸ ਸ਼ਕਤੀਆਂ ਦੇ ਰਹਿਮੋਕਰਮ 'ਤੇ ਛੱਡਿਆ ਜਾ  ਰਿਹਾ ਹੈ, ਜਿਸ ਦੇ ਸਿੱਟੇ ਵਜੋਂ ਮਹਿੰਗਾਈ ਲਗਾਤਾਰ ਵੱਧਦੀ ਜਾ ਰਹੀ ਹੈ ਅਤੇ ਕਿਰਤੀ ਲੋਕਾਂ ਦੀ ਅਸਲ ਕਮਾਈ ਤੇਜ਼ੀ ਨਾਲ ਖੁਰਦੀ ਜਾ ਰਹੀ ਹੈ। ਨਿਰਾਸ਼ਾਵਸ ਕਿਸਾਨ ਤੇ ਮਜ਼ਦੂਰ ਖੁਦਕੁਸ਼ੀਆਂ ਦੇ ਰਾਹੇ ਪੈਣ ਲਈ ਮਜ਼ਬੂਰ ਹੋ ਰਹੇ ਹਨ ਅਤੇ ਜੁਆਨੀ ਨਸ਼ਿਆਂ ਤੇ ਗੈਰ-ਕਾਨੂੰਨੀ ਅਸਮਾਜਿਕ ਧੰਦਿਆਂ ਵਿਚ ਗ਼ਰਕ ਹੋਣ ਲਈ ਮਜ਼ਬੂਰ ਹੋ ਰਹੀ ਹੈ। 
d  ਵਿਸ਼ਵ ਵਪਾਰ ਸੰਸਥਾ ਦੇ ਦਬਾਅ ਕਾਰਨ ਸਾਮਰਾਜੀ ਦੇਸ਼ਾਂ ਦੀਆਂ ਵਪਾਰਕ ਧੱਕੇਸ਼ਾਹੀਆਂ ਅਤੇ ਵਿੱਤੀ ਹੇਰਾਫੇਰੀਆਂ ਵਿਚ ਭਾਰੀ ਵਾਧਾ ਹੋਇਆ ਹੈ, ਹਰ ਖੇਤਰ ਵਿਚ ਨੈਤਿਕ ਕਦਰਾਂ ਕੀਮਤਾਂ ਤਬਾਹ ਹੋ ਰਹੀਆਂ ਹਨ ਅਤੇ ਨਿੱਤ ਨਵੇਂ ਸਕੈਂਡਲ ਜਨਮ ਲੈ ਰਹੇ ਹਨ। 
d ਮਜ਼ਦੂਰਾਂ, ਮੁਲਾਜ਼ਮਾਂ ਤੇ ਹੋਰ ਕਿਰਤੀ ਲੋਕਾਂ ਦੀਆਂ ਕੰਮ ਹਾਲਤਾਂ ਦਿਨੋ ਦਿਨ ਹੋਰ ਕਠਿਨ ਹੁੰਦੀਆਂ ਜਾ ਰਹੀਆਂ ਹਨ ਤੇ ਸੇਵਾ ਸੁਰੱਖਿਆ ਦਾ ਸੰਕਲਪ ਲਗਭਗ ਬੀਤੇ ਦੀ ਯਾਦ ਬਣ ਜਾਣ ਵੱਲ ਵੱਧ ਰਿਹਾ ਹੈ, ਠੇਕਾ ਭਰਤੀ ਦੀ ਪ੍ਰਣਾਲੀ ਇਕ ਆਮ ਵਰਤਾਰਾ ਬਣਦੀ ਜਾ ਰਹੀ ਹੈ, ਕਿਰਤ ਕਾਨੂੰਨਾਂ ਦਾ ਤੇਜ਼ੀ ਨਾਲ ਭੋਗ ਪੈ ਰਿਹਾ ਹੈ, ਕਿਰਤੀਆਂ ਉਪਰ ਕੰਮ ਦਾ ਭਾਰ ਵਧਾਇਆ ਜਾ ਰਿਹਾ ਹੈ ਅਤੇ ਕਿਰਤ  ਸ਼ਕਤੀ ਦੀ ਲੁੱਟ ਤਿੱਖੀ ਹੁੰਦੀ ਜਾ ਰਹੀ ਹੈ, ਸਮਾਜਕ-ਆਰਥਕ ਤੌਰ 'ਤੇ ਪੱਛੜੇ ਹੋਏ ਦਲਿਤਾਂ ਅਤੇ ਔਰਤਾਂ ਉਪਰ ਸਮਾਜਕ ਜਬਰ ਦਿਨੋਂ ਦਿਨ ਹੋਰ ਵਧੇਰੇ ਘਿਨਾਉਣਾ ਰੂਪ ਧਾਰਨ ਕਰਦਾ ਜਾ ਰਿਹਾ ਹੈ। 
d  ਕਿਰਤੀ ਲੋਕਾਂ ਦੀ ਰੱਤ ਨਿਚੋੜ ਕੇ ਖੜੇ ਕੀਤੇ ਗਏ ਜਨਤਕ ਖੇਤਰ ਵਿਚਲੇ ਸਾਰੇ ਅਦਾਰੇ, ਕਾਰਖਾਨੇ ਤੇ ਖੋਜ ਸੰਸਥਾਵਾਂ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਣਿਆਂ ਤੇ ਬਹੁਕੌਮੀ ਕਾਰਪੋਰੇਸ਼ਨਾਂ ਨੂੰ ਵੇਚੇ ਜਾ ਰਹੇ ਹਨ; ਜਿਸ ਨਾਲ ਉਹ ਲੁਟੇਰੇ ਤਾਂ ਮਾਲੋ ਮਾਲ ਹੋ ਰਹੇ ਹਨ ਪ੍ਰੰਤੂ ਉਹਨਾਂ ਵਿਚ ਕੰਮ ਕਰਦੇ ਬਹੁਤੇ ਮਜ਼ਦੂਰ ਤੇ ਮੁਲਾਜ਼ਮ ਬੇਰੁਜ਼ਗਾਰਾਂ ਦੀਆਂ ਕਤਾਰਾਂ ਵਿਚ ਸ਼ਾਮਲ ਹੋਣ ਲਈ ਮਜ਼ਬੂਰ ਹੋ ਰਹੇ ਹਨ। 
d  ਧਰਤੀ ਤੇ ਇਸਦੇ ਚੌਗਿਰਦੇ ਭਾਵ ਪਰਿਆਵਰਨ ਲਈ ਨਿੱਤ ਨਵੇਂ ਖਤਰੇ ਵੱਧਦੇ ਜਾ ਰਹੇ ਹਨ, ਏਥੋਂ ਤੱਕ ਕਿ ਇਸ ਧਰਤੀ ਦਾ, ਇਸ ਉਪਰ ਉੱਸਰੀ ਭਾਂਤ ਸੁਭਾਂਤੀ ਕਾਇਨਾਤ ਦਾ ਅਤੇ ਮਨੁੱਖਤਾ ਦਾ ਭਵਿੱਖ ਵੀ ਗੰਭੀਰ ਖਤਰਿਆਂ ਦਾ ਸ਼ਿਕਾਰ ਹੋ ਚੁੱਕਾ ਹੈ।  
'ਵਿੱਕੀਲੀਕਸ' ਨੇ ਅਮਰੀਕਣ ਸਾਮਰਾਜੀਆਂ ਦੇ ਭਾਰਤ ਸਮੇਤ ਦੁਨੀਆਂ ਦੇ ਕਈ ਦੇਸ਼ਾਂ ਅੰਦਰ ਕੀਤੇ ਜਾਣ ਵਾਲੇ ਅਜੇਹੇ ਕਾਲੇ ਕਾਰਨਾਮਿਆਂ ਨੂੰ ਹੁਣ ਪੂਰੀ ਤਰ•ਾਂ ਬੇਨਕਾਬ ਕਰ ਦਿੱਤਾ ਹੈ। ਸਾਮਰਾਜੀ ਲੁਟੇਰਿਆਂ ਦੀ ਇਸ ਧੌਂਸਵਾਦੀ ਪਹੁੰਚ ਅਤੇ ਪ੍ਰਭੂਸੱਤਾ ਸੰਪੰਨ ਦੇਸ਼ਾਂ ਵਿਚ ਗੈਰ ਕਾਨੂੰਨੀ ਤੇ ਗੈਰ ਜਮਹੂਰੀ ਦਖਲ ਅੰਦਾਜ਼ੀ ਵਿਰੁੱਧ ਵੀ ਵਿਸ਼ਾਲ ਲੋਕ ਰਾਏ ਜਥੇਬੰਦ ਕਰਨ ਦੀ ਅੱਜ ਭਾਰੀ ਲੋੜ ਹੈ। ਇਸ ਮੰਤਵ ਲਈ ਕਿਰਤੀ ਜਨਸਮੂਹਾਂ ਨੂੰ ਇਕਜੁੱਟ ਕਰਨ ਦੇ ਨਾਲ ਨਾਲ ਸਮੁੱਚੀਆਂ ਦੇਸ਼ ਭਗਤ ਸ਼ਕਤੀਆਂ ਨੂੰ ਵੀ ਨਾਲ ਲੈਣਾ ਜ਼ਰੁਰੀ ਹੋ ਗਿਆ ਹੈ। 

No comments:

Post a Comment